ਵੱਡੀ ਖ਼ਬਰ : ASI ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸੈਕਟਰ -39 ਇੱਕ ਮਕਾਨ 'ਚ ਦੇਰ ਰਾਤ ਪੰਜਾਬ ਪੁਲਿਸ ਦੇ ASI ਨੇ ਸਰਵਿਸ ਰਿਵਾਲਵਰ ਨਾਲ ਖੁਦ ਨਾਲ ਗੋਲੀ ਮਾਰ ਲਈ। ਇਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ।ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਦੇ ਰੂਪ 'ਚ ਹੋਈ ਹੈ ,ਹਾਲਾਂਕਿ ਅਵਤਾਰ ਸਿੰਘ ਦੇ ਖੁਦ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ। ਹੁਣ ਉਹ ਪੰਜਾਬ ਦੇ ਕਿਸੇ ਠੇਕੇਦਾਰ ਨਾਲ ਪੀਐਸਜੀ ਵਜੋਂ ਡਿਊਟੀ ਕਰ ਰਹੇ ਸਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਟੀਮ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ।