ਵੱਡੀ ਖ਼ਬਰ : ਗੋਲੀ ਚਲਣ ਨਾਲ ASI ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਕੋਰਟ ਕੰਪਲੈਕਸ 'ਚ ਗੋਲੀ ਚਲਣ ਨਾਲ ASI ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਲਾਈਨ ਤੋਂ ASI ਕੁਲਵਿੰਦਰ ਸਿੰਘ ਕੈਦੀਆਂ ਦੀ ਪੇਸ਼ੀ ਲਈ ਅਦਾਲਤ ਲੈ ਕੇ ਆਏ ਸੀ। ਜਿਥੇ ਗੋਲੀ ਚਲਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਦੇ ਉੱਚ ਅਧਿਕਾਰੀ ਵਲੋਂ ਮੌਕੇ 'ਤੇ ਪਹੁੰਚੇ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ASI ਪੁਲਿਸ ਲਾਈਨ ਡਿਊਟੀ 'ਤੇ ਤਾਇਨਾਤ ਸੀ। ਉਹ ਸਵੇਰੇ ਕੈਦੀਆਂ ਨੂੰ ਪੇਸ਼ੀ 'ਤੇ ਲੈ ਕੇ ਅਦਾਲਤ ਗਏ ਸੀ। ਇਸ ਦੌਰਾਨ ਅਚਾਨਕ ਗੋਲੀ ਚਲਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ।