ਵੱਡੀ ਖ਼ਬਰ : ਬਾਦਲ ਪਰਿਵਾਰ ਦੀਆਂ ਵਧੀਆ ਮੁਸ਼ਕਿਲਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੋਹਰੇ ਸੰਵਿਧਾਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ ਬਾਦਲ ਪਰਿਵਾਰ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਹੁਸ਼ਿਆਰਪੁਰ ਦੀ ਅਦਾਲਤ ਨੇ ਬਾਦਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਰੇ ਸੰਵਿਧਾਨ ਦੇ ਮਾਮਲੇ ਨੂੰ ਲੈ ਕੇ ਬਾਦਲਾਂ ਵਿਰੁੱਧ ਹੁਸ਼ਿਆਰਪੁਰ ਅਦਾਲਤ ਵਿੱਚ ਸੋਸ਼ਲਿਸਟ ਪਾਰਟੀ ਦੇ ਆਗੂ ਵਲੋਂ ਮਾਮਲਾ ਦਰਜ ਕਰਵਾਇਆ ਗਿਆ ਸੀ। ਜੋ ਕਿ ਹੁਣ ਤੱਕ ਲਗਾਤਾਰ ਚੱਲਦਾ ਜਾ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਵਲੋਂ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਹੁਸ਼ਿਆਰਪੁਰ ਵਿੱਚ ਪਾਰਟੀ ਦਾ ਕੋਈ ਦਫਤਰ ਨਹੀਂ ਹੈ। ਇਸ ਲਈ ਇਥੇ ਕੇਸ ਨਾ ਚਲਾਇਆ ਜਾਵੇ ਤੇ ਇਸ ਨੂੰ ਬੰਦ ਕਰ ਦਿੱਤਾ ।ਜਿਸ ਤੇ ਅਦਾਲਤ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਸੀ।ਇਸ ਮਾਮਲੇ 'ਤੇ ਬਹਿਸ ਤੋਂ ਬਾਅਦ ਅਦਾਲਤ ਵਲੋਂ ਅਕਾਲੀ ਦਲ ਦੀ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ ਗਿਆ ਹੈ ।