ਵੱਡੀ ਖ਼ਬਰ : ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਹੋਈ ਵੱਡੀ ਗ੍ਰਿਫ਼ਤਾਰੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ED ਨੇ ਦਿੱਲੀ ਆਬਕਾਰੀ ਨੀਤੀ 2021-22 ਦੀ ਜਾਂਚ ਦੌਰਾਨ ਹੁਣ ਸਭ ਤੋਂ ਵੱਡੀ ਗ੍ਰਿਫ਼ਤਾਰੀ ਕੀਤੀ ਹੈ। ਦੱਸਿਆ ਜਾ ਰਿਹਾ ਕਿ ਜਾਂਚ ਦੌਰਾਨ ED ਨੇ ਸ਼੍ਰੋਮਣੀ ਦਲ ਦੇ ਸਾਬਕਾ ਵਿਧਾਇਕ ਦੀਪ ਸਲਹੋਤਰਾ ਦੇ ਪੁੱਤ ਗੌਤਮ ਸਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਵਪਾਰੀ ਗੌਤਮ 'ਤੇ ਗੈਰ- ਕਾਨੂੰਨੀ ਪੈਸਾ ਟਰਾਂਸਫਰ ਕਰਨ ਦੇ ਦੋਸ਼ ਹਨ । ਦੱਸ ਦਈਏ ਕਿ ਹੁਣ ਤੱਕ ਦੀ ਇਸ ਮਾਮਲੇ 'ਚ ਇਹ ਸਭ ਤੋਂ ਵੱਡੀ ਤੇ ਦੂਜੀ ਗ੍ਰਿਫ਼ਤਾਰੀ ਹੈ। ਜਾਣਕਾਰੀ ਅਨੁਸਾਰ ਹੁਣ ਗੌਤਮ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਗੌਤਮ ਜ਼ੀਰਾ ਸ਼ਰਾਬ ਫੈਕਟਰੀ ਦਾ ਮਾਲਕ ਹੈ । ਇਸ ਮਾਮਲੇ ਨੂੰ ਲੈ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ।