ਵੱਡੀ ਖ਼ਬਰ : ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਹੋਈ ਵੱਡੀ ਗ੍ਰਿਫ਼ਤਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਬੱਡੀ ਖਿਡਾਰੀ ਸੰਦੀਪ ਨੰਗਲ ਅਬੀਆਂ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਸੰਦੀਪ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਅਨੁਸਾਰ ਬੀਤੀ ਰਾਤ ਪੁਲਿਸ ਨੇ ਸੁਰਜਨ ਚੱਠਾ ਨੂੰ ਜਲੰਧਰ ਦੇ ਰੂਰਲ ਏਰੀਆ 'ਚੋ ਹਿਰਾਸਤ 'ਚ ਲਿਆ । ਹਾਲੇ ਸੁਰਜਨ ਚੱਠਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਈ ਅਧਿਕਾਰਤ ਪੁਸ਼ਟੀ ਨਹੀ ਹੋਈ ਹੈ । ਗ੍ਰਿਫ਼ਤਾਰ ਸੁਰਜਨ ਚੱਠਾ ਕਬੱਡੀ ਦਾ ਸਭ ਤੋਂ ਪੁਰਾਣ ਪ੍ਰਮੋਟਰ ਹੈ ।

ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਸੀ । ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਸ਼ਾਰਪ ਸੁਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।