ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੇਸ਼ਾਵਰ ਤੋਂ ਬਾਅਦ ਹੁਣ ਜਾਫਰ ਐਕਸਪ੍ਰੈਸ ਟਰੇਨ 'ਚ ਵੱਡਾ ਧਮਾਕਾ ਹੋਇਆ ਹੈ। ਇਸ ਧਮਾਕੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜਖ਼ਮੀ ਹੋ ਗਏ ।ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਾਲਾਂਕਿ ਇਸ ਧਮਾਕੇ ਦੀ ਕਿਸੇ ਵੀ ਅੱਤਵਾਦੀ ਸੰਗਠਨ ਵਲੋਂ ਜਿੰਮੇਵਾਰੀ ਨਹੀਂ ਲਈ ਗਈ ਹੈ ।ਇਹ ਧਮਾਕਾ ਉਸ ਸਮੇ ਹੋਇਆ ਜਦੋ ਕਵੇਟਾ ਜਾ ਰਹੀ ਜਾਫਰ ਐਕਸਪ੍ਰੈਸ ਪੇਸ਼ਾਵਰ ਦੇ ਰਸਤੇ ਚੀਚਾਵਤਨੀ ਰੇਲਵੇ ਸਟੇਸ਼ਨ ਤੋਂ ਲੰਘ ਰਹੀ ਸੀ ।



