ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਖਾਲਿਸਤਾਨੀ ਸਮਰਥਕਾਂ ਵਲੋਂ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ । ਦੱਸਿਆ ਜਾ ਰਿਹਾ ਕੁਝ ਖਾਲਿਸਤਾਨੀ ਸਮਰਥਕਾਂ ਵਲੋਂ ਦੇਰ ਰਾਤ ਸਰੀ ਦੇ ਇੱਕ ਹਿੰਦੂ ਮੰਦਰ 'ਚ ਭੰਨਤੋੜ ਕੀਤੀ ਗਈ ਤੇ ਭਾਰਤੀ ਭਾਈਚਾਰੇ 'ਚ ਡਰ ਪੈਦਾ ਕਰਨ ਲਈ ਮੰਦਰ ਦੇ ਦਰਵਾਜ਼ੇ 'ਤੇ ਖਾਲਿਸਤਾਨੀ ਹਰਦੀਪ ਸਿੰਘ ਦੀ ਮੌਤ ਦੇ ਪੋਸਟਰ ਲਗਾਏ ਗਏ । ਦੋਸ਼ੀਆਂ ਦੀ ਇਹ ਘਟਨਾ ਮੰਦਰ ਵਿੱਚ ਲੱਗੇ CCTV ਕੈਮਰਿਆਂ 'ਚ ਕੈਦ ਹੋ ਗਈ । ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ 2 ਲੋਕ ਮੰਦਰ ਵਿਚ ਆਉਂਦੇ ਹਨ ਤੇ ਦੋਵਾਂ ਨੇ ਆਪਣੇ ਚਿਹਰੇ ਛੁਪਾ ਲਏ ਹਨ ।
ਇੱਕ ਵਿਅਕਤੀ ਜਿਸ ਨੇ ਨੀਲੀ ਪੱਗ ਪਾਈ….. ਉਹ ਮੰਦਰ ਦੇ ਮੁੱਖ ਦਰਵਾਜ਼ੇ ਤੇ ਪੋਸਟਰ ਲੱਗਾ ਰਿਹਾ ਤੇ ਉਸ ਤੋਂ ਬਾਅਦ ਦੋਵੇ ਮੌਕੇ ਤੋਂ ਭੱਜ ਗਏ । ਦੱਸਣਯੋਗ ਹੈ ਕਿ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਹਾਲਾਂਕਿ ਭਾਰਤ ਸਰਕਾਰ ਨੇ 41 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਜਿਸ 'ਚ ਹਰਦੀਪ ਸਿੰਘ ਦਾ ਨਾਮ ਵੀ ਸ਼ਾਮਲ ਸੀ । ਲਗਾਤਾਰ ਹੀ ਖਾਲਿਸਤਾਨੀ ਸਮਰਥਕਾਂ ਵਲੋਂ ਕੈਨੇਡਾ 'ਚ ਰਹਿੰਦੇ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਇਸ ਤਰ੍ਹਾਂ ਦੇ ਪਹਿਲਾਂ ਹੀ ਕਈ ਮਾਮਲੇ ਸਾਹਮਣੇ ਆਏ ਹਨ, ਜਦੋ ਹਿੰਦੂ ਮੰਦਰਾਂ 'ਚ ਭੰਨਤੋੜ ਕਰਕੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਸਨ ।



