ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ ਲਗਾਤਾਰ ਕਈ ਦਿਨਾਂ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਪੰਜਾਬ ਪੁਲਿਸ ਵਲੋਂ ਉਸ ਦੀ ਪਤਨੀ ਕਿਰਨਦੀਪ ਕੌਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਿਰਨਦੀਪ ਕੌਰ ਦੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਮ ਦੇ ਅੱਤਵਾਦੀ ਸੰਗਠਨ ਨਾਲ ਸਬੰਧ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਹੈ ।ਦੱਸ ਦਈਏ ਕਿ ਕਿਰਨਦੀਪ ਕੌਰ ਵਿਆਹ ਤੋਂ ਪਹਿਲਾਂ UK ਰਹਿੰਦੀ ਸੀ। ਖੁਫੀਆ ਰਿਪੋਰਟ ਅਨੁਸਾਰ ਉੱਥੇ ਰਹਿੰਦੀਆਂ ਉਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਸੰਗਠਨ ਲਈ ਕੰਮ ਕੀਤਾ ਹੈ। ਕਿਰਨਦੀਪ ਕੌਰ UK ਵਿੱਚ ਬੱਬਰ ਖਾਲਸਾ ਲਈ ਫ਼ੰਡ ਇਕੱਠਾ ਕਰਦੀ ਸੀ ।ਸਾਲ 2020 'ਚ ਉਸ ਨੂੰ ਕਈ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ । ਸੂਤਰਾਂ ਅਨੁਸਾਰ ਪੁਲਿਸ ਵਲੋਂ ਕਿਰਨਦੀਪ ਕੌਰ ਦੇ ਕੁਝ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਕਿਸੇ ਵੀ ਪੁਲੀਸ ਅਧਿਕਾਰੀ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ।

More News

NRI Post
..
NRI Post
..
NRI Post
..