ਵੱਡੀ ਖ਼ਬਰ : ਬਿਸ਼ਨੋਈ ਦੇ ਕਤੀਬੀ ਗੈਂਗਸਟਰ ਵਿਕਰਮ ਬਰਾੜ ਨੂੰ ਅੱਜ ਲਿਆਂਦਾ ਜਾਵੇਗਾ ਪੰਜਾਬ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਵਿਕਰਮ ਬਰਾੜ ਨੂੰ ਅੱਜ ਫਰੀਦਕੋਟ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ 'ਤੇ ਦਿੱਲੀ ਤੋਂ ਪੰਜਾਬ ਲਿਆਂਦਾ ਜਾਵੇਗਾ। ਦੱਸਿਆ ਜਾ ਰਿਹਾ ਗੈਂਗਸਟਰ ਵਿਕਰਮ ਨੂੰ ਕੋਟਕਪੂਰਾ 'ਚ ਫਿਰੌਤੀ ਤੇ ਡੇਰਾ ਪ੍ਰੇਮੀ ਦੀ ਰੇਕੀ ਕਰਵਾਉਣ ਦੇ ਮਾਮਲੇ 'ਚ ਅੱਜ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਪਿਛਲੇ ਦਿਨੀਂ ਹੀ ਪੁਲਿਸ ਵਲੋਂ ਵਿਕਰਮ ਨੂੰ ਦੁਬਈ ਤੋਂ ਦਿੱਲੀ ਲਿਆਂਦਾ ਗਿਆ ਸੀ। ਹੁਣ ਪੁਲਿਸ ਵਲੋਂ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ।