ਵੱਡੀ ਖ਼ਬਰ : ਭਾਜਪਾ ਆਗੂ ਦੀ ਫੈਕਟਰੀ ‘ਚ ਹੋਈ ਫਾਇਰਿੰਗ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਭਾਜਪਾ ਦੇ ਸੀਨੀਅਰ ਆਗੂ ਸੁਖਮਿੰਦਰਪਾਲ ਗਰੇਵਾਲ ਦੀ ਫੈਕਟਰੀ 'ਚ 2 ਨੌਜਵਾਨਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਨ੍ਹਾਂ ਨੌਜਵਾਨਾਂ 'ਤੇ ਫੈਕਟਰੀ ਦੇ ਅੰਦਰ ਫਾਇਰਿੰਗ ਕੀਤੀ ਗਈ। ਇਸ ਤੋਂ ਬਾਅਦ ਚੋਰ ਆਪਣਾ ਮੋਟਰਸਾਈਕਲ ਉਥੇ ਹੀ ਛੱਡ ਕੇ ਫਰਾਰ ਹੋ ਗਏ। ਇਸ ਘਟਨਾ ਸ ਦੀ ਜਾਣਕਾਰੀ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਭਾਜਪਾ ਆਗੂ ਨੇ ਦੱਸਿਆ ਕਿ ਉਕਤ ਚੋਰ ਮਾਲ ਚੋਰੀ ਕਰਕੇ ਫੈਕਟਰੀ 'ਬਾਹਰ ਲੈ ਗਏ ਸੀ ਪਰ ਉਨ੍ਹਾਂ ਨੂੰ ਇਸ ਘਟਨਾ ਦਾ ਸਮੇ ਰਹਿੰਦੇ ਪਤਾ ਲੱਗ ਗਿਆ । ਉਨ੍ਹਾਂ ਨੇ ਚੋਰਾਂ ਤੇ 3 ਰਾਊਂਡ ਫਾਇਰ ਕੀਤੇ, ਜਿਸ ਤੋਂ ਬਾਅਦ ਚੋਰ ਮੌਕੇ 'ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।