ਵੱਡੀ ਖ਼ਬਰ : Chandigarh ਜ਼ਿਲ੍ਹਾ ਅਦਾਲਤ ‘ਚ ਬੰਬ ਮਿਲਣ ਦੀ ਸੂਚਨਾ, ਮਚਿਆ ਹੜਕੰਪ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜ਼ਿਲ੍ਹਾ ਅਦਾਲਤ 'ਚ ਬੰਬ ਮਿਲਣ ਦੀ ਸੂਚਨਾ ਤੋਂ ਬਾਅਦ ਹੜਕੰਪ ਮੱਚ ਗਿਆ ਹੈ। ਦੱਸਿਆ ਜਾ ਰਿਹਾ ਪੁਲਿਸ ਨੂੰ ਇੱਕ ਫੋਨ ਆਇਆ ਸੀ, ਜਿਸ 'ਚ ਕਿਹਾ ਗਿਆ ਕਿ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਬੰਬ ਰੱਖਿਆ ਗਿਆ । ਇਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੀਲ ਕਰ ਦਿੱਤਾ ਹੈ। ਪੁਲਿਸ ਵਲੋਂ ਸਾਰੇ ਵਕੀਲਾਂ ਨੂੰ ਬਾਹਰ ਜਾਣ ਦੇ ਹੁਕਮ ਦਿੱਤੇ ਗਏ ਹਨ। ਫਿਲਹਾਲ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸਰਚ ਆਪ੍ਰੇਸ਼ਨ ਚਲਾ ਕੇ ਬੰਬ ਨੂੰ ਲੱਭਿਆ ਜਾ ਰਿਹਾ ਹੈ । ਪੁਲਿਸ ਵਲੋਂ ਤਲਾਸ਼ੀ ਮੁਹਿੰਮ ਜਾਰੀ ਹੈ ।