ਵੱਡੀ ਖ਼ਬਰ : ਗੁਰਦੁਆਰੇ ‘ਚ ਚੱਲੀਆਂ ਗੋਲੀਆਂ, 1 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੰਡੀ ਗੋਬਿੰਦਗੜ੍ਹ ਦੇ ਪਿੰਡ ਸਲਾਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭੋਗ ਸਮਾਗਮ ਦੌਰਾਨ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਇਸ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਗੰਭੀਰ ਜਖ਼ਮੀ ਹੋ ਗਿਆ ,ਜਿਸ ਨੂੰ ਇਲਾਜ਼ ਲਈ ਹਸਪਤਾਲੋਂ ਭਰਤੀ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਪਿੰਡ ਰਾਮਗੜ੍ਹ ਦੇ ਸਾਬਕਾ ਸਰਪੰਚ ਸੱਜਣ ਸਿੰਘ ਦੇ ਸਕੇ ਭਰਾ ਕਰਨੈਲ ਸਿੰਘ ਦੇ ਰੂਪ 'ਚ ਹੋਈ ਹੈ, ਜਦਕਿ ਜਖ਼ਮੀ ਵਿਅਕਤੀ ਦੀ ਪਛਾਣ ਕਰਤਾਰ ਸਿੰਘ ਦੇ ਰੂਪ 'ਚ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ , ਉੱਥੇ ਹੀ ਲੋਕਾਂ ਵਲੋਂ ਕਿਹਾ ਜਾ ਰਿਹਾ ਹਮਲਾਵਰ ਵੀ ਪਿੰਡ ਰਾਮਗੜ੍ਹ ਦਾ ਕੁਲਦੀਪ ਸਿੰਘ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ।

More News

NRI Post
..
NRI Post
..
NRI Post
..