ਵੱਡੀ ਖ਼ਬਰ : ‘ਬਿਜਲੀ’ ਨੂੰ ਲੈ ਕੇ ਕੇਂਦਰ ਦਾ ਪੰਜਾਬ ਨੂੰ ਨਵਾਂ ਝਟਕਾ, ਇਸ ਮੰਗ ਲਈ ਕੀਤੀ ਕੋਰੀ ਨਾਂਹ

by jaskamal

ਨਿਊਜ਼ ਡੈਸਕ : ਕੇਂਦਰ ਸਰਕਾਰ ਵੱਲੋਂ ਬਿਜਲੀ ਨੂੰ ਲੈ ਕੇ ਪੰਜਾਬ ਨੂੰ ਇਕ ਨਵਾਂ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ ਨੂੰ ਵਿਸ਼ੇਸ਼ ਪੂਲ ਤੋਂ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਬੰਦ ਕਰ ਦਿੱਤਾ ਹੈ। ਕੇਂਦਰ ਨੇ ਇਹ ਬਿਜਲੀ ਸਪਲਾਈ ਹਰਿਆਣਾ ਨੂੰ ਦੇ ਦਿੱਤੀ ਹੈ। ਪੰਜਾਬ ਨੇ ਬਹੁਤ ਸਮਾਂ ਪਹਿਲਾਂ ਇਸ ਪੂਲ 'ਚੋਂ ਬਿਜਲੀ ਮੰਗੀ ਸੀ ਪਰ ਕੇਂਦਰ ਨੇ ਇਨਕਾਰ ਕਰ ਦਿੱਤਾ ਸੀ। ਹਰਿਆਣਾ ਨੇ 24 ਮਾਰਚ ਮਗਰੋਂ ਇਸ ਪੂਲ 'ਚੋਂ ਬਿਜਲੀ ਦੀ ਮੰਗ ਕੀਤੀ ਸੀ ਅਤੇ ਉਸ ਨੂੰ 728.69 ਮੈਗਾਵਾਟ ਬਿਜਲੀ ਸਪਲਾਈ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਗਏ।

ਕੇਂਦਰ ਸਰਕਾਰ ਦੀ ਇਹ ਵੰਡ ਨੀਤੀ ਪੰਜਾਬ ਨੂੰ ਢਾਹ ਲਾਉਣ ਵਾਲੀ ਜਾਪਦੀ ਹੈ। ਜ਼ਿਕਰਯੋਗ ਹੈ ਕਿ ਬਹੁਤ ਸਾਰੇ ਸੂਬੇ ਗਰਮੀਆਂ 'ਚ ਆਪਣੇ ਹਿੱਸੇ ਦੀ ਬਿਜਲੀ ਛੱਡ ਦਿੰਦੇ ਹਨ, ਜਿਨ੍ਹਾਂ ਦੀ ਬਿਜਲੀ ਅਣਐਲੋਕੇਟਿਡ ਪੂਲ 'ਚ ਇਕੱਠੀ ਹੋ ਜਾਂਦੀ ਹੈ। ਗਰਮੀ ਦੇ ਸੀਜ਼ਨ ਦੌਰਾਨ ਬਹੁਤ ਸਾਰੇ ਸੂਬੇ ਇਸ ਪੂਲ 'ਚੋਂ ਬਿਜਲੀ ਦੀ ਮੰਗ ਕਰਦੇ ਹਨ ਅਤੇ ਬਿਜਲੀ ਮੰਤਰਾਲਾ ਹਰ ਸਾਲ ਇਹ ਸੂਬਿਆਂ 'ਚ ਵੰਡ ਦਿੰਦਾ ਹੈ। ਇਸ ਵਾਰ ਕੋਲਾ ਸੰਕਟ ਡੂੰਘਾ ਹੋਣ ਕਾਰਨ ਪੰਜਾਬ ਨੇ 'ਨਾਰਦਰਨ ਰੀਜਨਲ ਪਾਵਰ ਕਮੇਟੀ' ਕੋਲ ਕਾਫੀ ਸਮਾਂ ਪਹਿਲਾਂ 750 ਮੈਗਾਵਾਟ ਬਿਜਲੀ ਲੈਣ ਦੀ ਦਰਖ਼ਾਸਤ ਭੇਜੀ ਸੀ।

More News

NRI Post
..
NRI Post
..
NRI Post
..