ਵੱਡੀ ਖ਼ਬਰ : ਚਰਨਜੀਤ ਸਿੰਘ ਅਟਵਾਲ ਭਾਜਪਾ ‘ਚ ਹੋਏ ਸ਼ਾਮਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚਰਨਜੀਤ ਸਿੰਘ ਅਟਵਾਲ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦੱਸਿਆ ਜਾ ਰਿਹਾ ਚਰਨਜੀਤ ਅਟਵਾਲ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਉਥੇ ਹੀ ਭਾਜਪਾ ਵਲੋਂ ਜਲੰਧਰ ਜ਼ਿਮਨੀ ਚੋਣ ਲਈ ਚਰਨਜੀਤ ਸਿੰਘ ਅਟਵਾਲ ਦੇ ਪੁੱਤ ਇਕਬਾਲ ਅਟਵਾਲ ਨੂੰ ਉਮੀਦਵਾਰ ਐਲਾਨਿਆ ਗਿਆ । ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਅਟਵਾਲ ਭਾਜਪਾ 'ਚ ਸ਼ਾਮਲ ਗਏ ਹਨ। ਜਲੰਧਰ ਵਿੱਚ ਜ਼ਿਮਨੀ ਚੋਣ ਨੂੰ ਦੇਖਦੇ ਹੋਏ ਸਿਆਸੀ ਕਾਫੀ ਭੱਖਦੀ ਨਜ਼ਰ ਆ ਰਹੀ ਹੈ। ਸਾਰੀਆਂ ਪਾਰਟੀ ਵਲੋਂ ਆਪੋ -ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਗਿਆ ਹੈ। ਦੱਸ ਦਈਏ ਕਿ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ।