ਵੱਡੀ ਖ਼ਬਰ : ਵੋਟਿੰਗ ਦੌਰਾਨ ਕਾਂਗਰਸ ਤੇ ਆਪ ਪਾਰਟੀ ਦੇ ਆਗੂ ਵਿਚਾਲੇ ਹੋਈ ਝੜਪ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਹੀ ਵੋਟਿੰਗ ਜਾਰੀ ਹੈ। ਹੁਣ ਤੱਕ 17.07 ਫੀਸਦੀ ਤੋਂ ਵੱਧ ਵੋਟਰ ਆਪਣੀ ਵੋਟ ਪਾ ਚੁੱਕੇ ਹਨ। ਉਥੇ ਹੀ ਸ਼ਾਹਕੋਟ ਦੇ ਪਿੰਡ ਰੁਵੇਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਕਾਂਗਰਸ ਤੇ ਆਪ ਪਾਰਟੀ ਦੇ ਆਗੂਆਂ ਵਿਚਾਲੇ ਝੜਪ ਹੋਈ ਹੈ। ਕਾਂਗਰਸ ਵਿਧਾਇਕ ਹਰਦੇਵ ਸਿੰਘ ਨੇ ਦੋਸ਼ ਲਗਾਏ ਕਿ ਬਾਬਾ ਬਕਾਲਾ ਤੋਂ ਆਪ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਜਲੰਧਰ 'ਚ ਘੁੰਮ ਰਹੇ ਹਨ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਿੰਗ ਵਾਲੇ ਦਿਨ ਦੂਜੇ ਜ਼ਿਲ੍ਹੇ ਦਾ ਕੋਈ ਵੀ ਆਗੂ ਜਲੰਧਰ ਵਿੱਚ ਨਹੀ ਆ ਸਕਦਾ। ਆਮ ਆਦਮੀ ਪਾਰਟੀ ਦੇ ਆਗੂ ਨੇ ਦੋਸ਼ ਲਗਾਏ ਕਿ ਕਾਂਗਰਸ ਆਗੂ ਨੇ ਧੱਕੇਸ਼ਾਹੀ ਕੀਤੀ ਹੈ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਵਿਧਾਇਕ ਨੂੰ ਬਾਹਰ ਕੱਢਿਆ ਤੇ ਆਪਣੇ ਨਾਲ ਥਾਣੇ 'ਚ ਲੈ ਗਏ ।

More News

NRI Post
..
NRI Post
..
NRI Post
..