ਵੱਡੀ ਖ਼ਬਰ : ਪੰਜਾਬ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈ ਮੁੱਠਭੇੜ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ CIA ਸਟਾਫ ਦੀ ਟੀਮ ਨਾਲ ਗੈਂਗਸਟਰਾਂ ਦੀ ਹੋਈ ਮੁੱਠਭੇੜ ਤੋਂ ਬਾਅਦ ਪੁਲਿਸ ਨੇ ਬੰਬੀਹਾ ਗੈਂਗ ਦੇ 2 ਗੁਰਗਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਨ੍ਹਾਂ 'ਚੋਂ ਇੱਕ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਹੁਣ ਹਸਪਤਾਲ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਨ੍ਹਾਂ ਨੇ ਜੈਤੋ ਦੇ 1 ਵਪਾਰੀ ਕੋਲੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਤੇ ਇਸ ਮਾਮਲੇ ਸਬੰਧੀ ਪੁਲਿਸ ਟੀਮ ਇਨ੍ਹਾਂ ਗੈਂਗਸਟਰਾਂ ਨੂੰ ਬੀੜ ਸਿਖਾਵਾਲਾ 'ਚ ਗ੍ਰਿਫ਼ਤਾਰ ਕਰਨ ਗਈ ਸੀ।

ਪੁਲਿਸ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਸੁਰਿੰਦਰ ਪਾਲ ਤੇ ਸੁਰਿੰਦਰ ਲਾਲ ਸ਼ਾਮਲ ਹਨ। ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਿਰੌਤੀ ਮੰਗਣ ਵਾਲੇ ਬੀੜ ਸਿੱਖਾਂ ਵਾਲਾ ਵਿਖੇ ਮੌਜੂਦ ਹਨ, ਜਿੱਥੇ ਪੁਲਿਸ ਵਲੋਂ ਪਹੁੰਚ ਕੇ ਨਾਕਾਬੰਦੀ ਕੀਤੀ ਗਈ ਸੀ ਤਾਂ ਜੋ ਉਕਤ ਦੋਸ਼ੀਆਂ ਨੂੰ ਕਾਬੂ ਜਾ ਸਕੇ। ਇਸ ਦੌਰਾਨ ਪੁਲਿਸ ਟੀਮ ਨੇ ਦੋਵੇ ਵਿਅਕਤੀਆਂ ਨੂੰ ਮੋਟਰਸਾਈਕਲ 'ਤੇ ਆਉਂਦੀਆਂ ਦੇਖ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਨੇ ਪੁਲਿਸ ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।