ਵੱਡੀ ਖ਼ਬਰ : ਪੁਲਿਸ ਤੇ ਗੈਂਗਸਟਰ ਵਿਚਾਲੇ ਹੋਏ ਮੁੱਠਭੇੜ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਗਰਾਓ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਫਿਰੌਤੀ ਲੈਣ ਗਏ ਗੈਂਗਸਟਰਾਂ ਦੀ ਪੁਲਿਸ ਨਾਲ ਮੁੱਠਭੇੜ ਹੋਈ ਹੈ। ਦੱਸਿਆ ਜਾ ਰਿਹਾ ਕਿ ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਟਰੈਪ ਲਾ ਕੇ ਕਾਬੂ ਕਰ ਲਿਆ । ਗੈਂਗਸਟਰ ਅਰਸ਼ ਤੇ ਮਨਪ੍ਰੀਤ ਮਨੀਲਾ ਵਲੋਂ ਇੱਕ ਕਾਰੋਬਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਹ ਫਿਰੌਤੀ ਲੈਣ ਜਦੋ ਗੈਂਗਸਟਰ ਕਾਰੋਬਾਰੀ ਕੋਲ ਆਇਆ ਤਾਂ ਉਸ ਨੇ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪੁਲਿਸ ਤੇ ਗੈਂਗਸਟਰ ਵਿਚਾਲੇ ਕਾਫੀ ਸਮੇ ਤੱਕ ਮੁੱਠਭੇੜ ਹੋਈ । ਮੁੱਠਭੇੜ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ । ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ । ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ।