ਵੱਡੀ ਖ਼ਬਰ : ਗੈਂਗਸਟਰ ਲਖਬੀਰ ਲੰਡਾ ਦਾ ਕਰੀਬੀ ਸਾਥੀ ਗ੍ਰਿਫ਼ਤਾਰ, ਭਾਰੀ ਮਾਤਰਾ ‘ਚ ਹਥਿਆਰ ਬਰਾਮਦ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੁਲਿਸ ਨੇ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਕਰੀਬੀ ਸਾਥੀ ਗੁਰਭੇਜ ਸਿੰਘ ਨੂੰ 7 ਪਿਸਤੌਲ, 32 ਬੋਰ, 3 ਪਿਸਤੌਲ 30 ਬੋਰ ਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਧਿਕਾਰੀ ਵਿਸ਼ਾਲ ਜੀਤ ਸਿੰਘ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਭੇਜ ਸਿੰਘ ਜ਼ਿਲ੍ਹਾ ਤਰਨਤਾਰਨ ਨੂੰ 7 ਪਿਸਤੌਲ, 32 ਬੋਰ, 3 ਪਿਸਤੌਲ 30 ਬੋਰ 'ਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਸਾਥੀ ਸੁਖਦੀਪ ਸਿੰਘ ਨਾਲ ਮਿਲ ਕੇ ਲੋਕਾਂ ਨੂੰ ਧਮਕਾਉਣ, ਲੁੱਟਾਂ -ਖੋਹਾਂ ਕਰਨ ਤੇ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ । ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੀ ਮਦਦ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਲੰਡਾ ਤੇ ਸਤਬੀਰ ਸਿੰਘ ਯਾਦਵਿੰਦਰ ਸਿੰਘ ਵਲੋਂ ਕੀਤੀ ਜਾਂਦੀ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..