ਵੱਡੀ ਖਬਰ : ਬੱਦਲ ਫਟਣ ਨਾਲ ਭਾਰੀ ਤਬਾਹੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਹਿਮਾਚਲ ਪ੍ਰਦੇਸ਼ 'ਚ ਮੀਂਹ ਨੇ ਲੋਕਾਂ 'ਤੇ ਤਬਾਹੀ ਮਚਾਈ ਹੋਈ ਹੈ। ਕੁੱਲੂ ਦੇ ਮਨੀਕਰਨ ਤੇ ਮਲਾਨਾ 'ਚ ਬੱਦਲ ਫਟਣ ਤੋਂ ਬਾਅਦ ਬਿਲਾਸਪੁਰ ਜ਼ਿਲ੍ਹੇ ਦੇ ਕੁਹ ਮਝਵੜ 'ਚ ਵੀ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਈ ਹੈ। ਬੱਦਲ ਫਟਣ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ।

ਰਾਤ ਨੂੰ ਬੱਦਲ ਫਟਣ ਤੋਂ ਬਾਅਦ ਲੋਕਾਂ ਨੇ ਘਰਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ। ਸਵੇਰ ਤੱਕ ਹਰ ਪਾਸੇ ਮਲਬਾ ਹੀ ਨਜ਼ਰ ਆ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਪੱਥਰ ਦੀ ਚੱਟਾਨ ਨੇ ਪਾਣੀ ਦੇ ਤੇਜ਼ ਵਹਾਅ ਦਾ ਰੁਖ ਬਦਲ ਦਿੱਤਾ, ਜਿਸ ਨਾਲ ਵੱਡੀ ਤਬਾਹੀ ਹੋਣ ਤੋਂ ਬਚ ਗਈ।