ਵੱਡੀ ਖ਼ਬਰ : CM ਮਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਨੰਗਲ ਦੇ ਪਿੰਡ ਵਿਭੋਰ ਸਾਹਿਬ ਦੇ ਰਹਿਣ ਵਾਲੇ ਇੱਕ ਨੌਜਵਾਨ ਬੰਦੂਕ ਚੁੱਕ ਕੇ CM ਮਾਨ , ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਸਮੇਤ ਪਿੰਡ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਨੂੰ ਧਮਕੀ ਦਿੰਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵੀਡੀਓ 'ਚ ਨੌਜਵਾਨ ਖੁਦ ਨੂੰ ਪਿੰਡ ਵਿਭੋਰ ਦੇ ਚੋਂਕ 'ਚ ਖੜ੍ਹਾ ਹੋਇਆ ਦੱਸ ਰਿਹਾ ਹੈ । ਬੰਦੂਕ ਦਿਖਾ ਕੇ ਨੌਜਵਾਨ ਬੋਲ ਰਿਹਾ ਕਿ ਜਿਨ੍ਹਾਂ ਬਦਮਾਸ਼ਾਂ ਨੂੰ ਲੈ ਕੇ ਆਉਣਾ ਹੈ, ਲੈ ਲਾਓ, ਮੈ ਕਿਸੇ ਕੋਲੋਂ ਡਰਦਾ ਨਹੀਂ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ । ਦੋਸ਼ੀ ਨੌਜਵਾਨ ਦੀ ਪਛਾਣ ਹਰੀਸ਼ ਦੇ ਰੂਪ 'ਚ ਹੋਈ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਖ਼ਿਲਾਫ਼ ਪਹਿਲਾਂ ਵੀ ਕਈ ਵਾਰ ਸ਼ਿਕਾਇਤਾਂ ਮਿਲੀਆਂ ਹਨ।