Big News : ਅਦਾਲਤ ਵੱਲੋਂ ਇਸ ਪੰਜਾਬੀ ਗਾਇਕ ਖ਼ਿਲਾਫ਼ ਕਾਰਵਾਈ

by jaskamal

ਨਿਊਜ਼ ਡੈਸਕ : ਪੰਜਾਬੀ ਗਾਇਕ ਖੁਦਾ ਬਖਸ਼ ਖ਼ਿਲਾਫ਼ ਚੈੱਕ ਬਾਊਂਸ ਮਾਮਲੇ 'ਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਖੁਦਾ ਬਖਸ਼ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਕੋਰਟ ਦੇ ਇਸ ਫੈਸਲੇ ਨਾਲ ਖੁਦਾ ਬਖਸ਼ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਗਿੱਦੜਬਾਹਾ ਦੇ ਐੱਸ.ਡੀ.ਜੇ.ਐੱਮ. ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।

ਦੱਸ ਦੇਈਏ ਕਿ 3.50 ਲੱਖ ਰੁਪਏ ਦੇ ਲੈਣ-ਦੇਣ ਦੇ ਮਾਮਲੇ 'ਚ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਖੁਦਾ ਬਖ਼ਸ਼ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਭੇਜੇ ਜਾ ਰਹੇ ਸਨ ਪਰ ਉਹ ਪੇਸ਼ ਨਹੀਂ ਹੋਏ, ਜਿਸ ਕਾਰਨ ਅੱਜ ਕੋਰਟ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਖੁਦਾ ਬਖਸ਼ ਅਫਸਾਨਾ ਖਾਨ ਦਾ ਭਰਾ ਹੈ।

More News

NRI Post
..
NRI Post
..
NRI Post
..