ਵੱਡੀ ਖ਼ਬਰ : ਦਲਵੀਰ ਗੋਲਡੀ ਪੁੱਛਗਿੱਛ ਲਈ ਪਹੁੰਚੇ ਵਿਜੀਲੈਂਸ ਦਫ਼ਤਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਪੁੱਛਗਿੱਛ ਲਈ ਅੱਜ ਵਿਜੀਲੈਂਸ ਦਫ਼ਤਰ ਬੁਲਾਇਆ ਗਿਆ ਸੀ। ਦੱਸਿਆ ਜਾ ਰਿਹਾ ਕਿ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ । ਵਿਜੀਲੈਂਸ ਵਲੋਂ ਕਾਫੀ ਸਮੇ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਸਾਬਕਾ ਵਿਧਾਇਕ ਦਲਵੀਰ ਨੇ ਕਿਹਾ ਕਿ ਪਿਛਲੇ ਦਿਨੀਂ ਮੈਨੂੰ ਨੋਟਿਸ ਆਇਆ ਸੀ ਕਿ ਕਿਸੇ ਦੀ ਸ਼ਿਕਾਇਤ ਦੇ ਮਾਮਲੇ 'ਚ ਵਿਜੀਲੈਂਸ ਦਫਤਰ ਪੁੱਛਗਿੱਛ ਲਈ ਆਉਣਾ ਪਵੇਗਾ । ਦਲਵੀਰ ਸਿੰਘ ਨੇ ਕਿਹਾ ਮੈ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਪੁੱਛਣ ਦੀ ਕੋਸ਼ਿਸ਼ ਕੀਤੀ ਕਿ ਸ਼ਿਕਾਇਤ ਕਿਸ ਮਾਮਲੇ 'ਚ ਹੈ ਪਰ ਉਨ੍ਹਾਂ ਨੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ।