ਵੱਡੀ ਖ਼ਬਰ : ਘਰ ‘ਚੋ ਮਿਲੀਆਂ ਇਕ ਪਰਿਵਾਰ ਦੇ 6 ਜੀਆਂ ਦੀ ਲਾਸ਼ਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ ਕਸ਼ਮੀਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ 1 ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾ ਮਿਲਣ ਨਾਲ ਸਨਸਨੀ ਫੈਲ ਗਈ ਹੈ। ਇਨ੍ਹਾਂ 'ਚੋ 2 ਪੁਰਸ਼ ਤੇ 4 ਮਹਿਲਾਵਾਂ ਹਨ। ਪੁਲਿਸ ਵਲੋਂ ਸਾਰੀਆਂ ਲਾਸ਼ਾ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰੀਰ ਤੇ ਗੋਲੀਆਂ ਦੇ ਕੋਈ ਨਿਸ਼ਾਨ ਨਹੀਂ ਹੈ। ਫਿਲਹਾਲ ਪੁਲਿਸ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਕਰ ਰਹੀ ਹੈ।

ਮ੍ਰਿਤਕਾਂ ਦੀ ਪਛਾਣ ਸਕੀਨਾ ਉਸ ਦੀਆਂ 2 ਧੀਆਂ ਨਸੀਮ ਤੇ ਰੁਬੀਨਾ, ਪੁੱਤ ਜਫ਼ਰ ਤੇ 2 ਰਿਸ਼ਤੇਦਾਰ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਦੇ ਚੋਟੀਪੋਰਾ ਇਲਾਕੇ ਦੇ ਸੇਬ ਦੇ ਬਾਗ ਵਿੱਚ 2 ਕਸ਼ਮੀਰੀ ਪੰਡਿਤਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ , ਜਿਸ ਵਿੱਚੋ ਇਕ ਦੀ ਮੌਤ ਹੋ ਗਈ ਸੀ ਜਦਕਿ ਉਸ ਦਾ ਭਰਾ ਜਖ਼ਮੀ ਹੋ ਗਿਆ ਸੀ। ਫਿਲਹਾਲ ਪੁਲਿਸ ਨੇ ਉਸ ਇਲਾਕੇ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਹੈ।