ਵੱਡੀ ਖ਼ਬਰ : ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ 'ਤੇ ਜਾਨਲੇਵਾ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹਰੀਸ਼ ਸਿੰਗਲਾ ਨੂੰ ਗੋਲੀ ਨਾਲ ਮਾਰਨ ਦੀ ਕੋਸ਼ਿਸ਼ ਕੀਤੀ ਗਈ ।ਸ਼ਿਵ ਸੈਨਾ ਆਗੂ ਹਰੀਸ਼ ਨੇ ਦੱਸਿਆ ਕਿ ਹਮਲਾਵਰ ਨਸ਼ੇ 'ਚ ਟੱਲੀ ਸੀ। ਉਸ ਦੇ ਕੋਲ AK 47 ਸੀ ,ਜੋ ਕਿ ਪੂਰੀ ਤਰਾਂ ਲੋਡ਼ ਕੀਤੀ ਹੋਈ ਸੀ ।ਨਸ਼ੇ ਦੀ ਹਾਲਤ ਵਿੱਚ ਹਮਲਾਵਰ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਮੌਕੇ 'ਤੇ ਪੁਲਿਸ ਮੁਲਾਜ਼ਮਾਂ ਨੇ ਬਚਾ ਲਿਆ ।ਹਰੀਸ਼ ਸਿੰਗਲਾ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ ।