ਵੱਡੀ ਖ਼ਬਰ : ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀ ਮਾਰ ਕੇ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਤਾਂ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ।ਗੋਲੀਬਾਰੀ ਦੌਰਾਨ ਉਸ ਦੇ ਗੰਨਮੈਨ ਤੇ ਇਕ ਹੋਰ ਦੁਕਾਨਦਾਰ ਨੂੰ ਵੀ ਗੋਲੀਆਂ ਲੱਗੀਆਂ ਹਨ। ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ । ਇਹ ਸਾਰੀ ਘਟਨਾ CCTV 'ਚ ਕੈਦ ਹੋ ਗਈ। ਪੁਲਿਸ ਅਨੁਸਾਰ ਪ੍ਰਦੀਪ ਸਿੰਘ ਨੂੰ ਮਾਰਨ ਤੋਂ ਪਹਿਲਾਂ ਉਸ ਦੀ ਰੈਕੀ ਕੀਤੀ ਗਈ ਸੀ ।ਜਿਸ ਤੋਂ ਬਾਅਦ ਅੱਜ ਸਵੇਰੇ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ ।

ਦੱਸਿਆ ਜਾ ਰਿਹਾ ਕਿ ਇਸ ਕਤਲ ਦੀ ਗੈਂਗਸਟਰ ਗੋਲਡੀ ਬਰਾੜ ਨੇ ਜਿੰਮੇਵਾਰੀ ਲਈ ਹੈ ।ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ ।ਜ਼ਿਕਰਯੋਗ ਹੈ ਕਿ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਦੇ ਗੁਰੂਦੁਆਰਾ ਸਾਹਿਬ ਦੇ ਬਾਹਰ ਪੋਸਟਰ ਲਗਾਏ ਗਏ ਸੀ ।ਜਿਨ੍ਹਾਂ 'ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਕਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਬਾਅਦ ਬਰਗਾੜੀ ਦੇ ਗੁਰੂਦੁਆਰਾ ਸਾਹਿਬ ਦੇ ਬਾਹਰ ਪਵਿੱਤਰ ਗ੍ਰੰਥ ਦੇ ਅੰਗ ਖਿੱਲਰੇ ਹੋਏ ਮਿਲੇ ਸੀ । ਇਸ ਮਾਮਲੇ ਨੂੰ ਲੈ ਕੇ ਡੇਰਾ ਪ੍ਰੇਮੀਆਂ ਤੇ ਬੇਅਦਬੀ ਕਰਨ ਦੇ ਇਲਜ਼ਾਮ ਲੱਗੇ ਹਨ ।ਇਸ ਤੋਂ ਬਾਅਦ ਮਈ 2021 ਵਿੱਚ ਪੰਜਾਬ ਪੁਲਿਸ ਨੇ ਗੁਰੂ ਗ੍ਰੰਥ ਸਾਹਿਬ ਦੀ ਇਸ ਬੇਅਦਬੀ ਦੇ ਮਾਮਲੇ 'ਚ ਨਾਮਜ਼ਦ 6 ਡੇਰਾ ਪ੍ਰੇਮੀਆਂ 'ਤੇ ਨੂੰ ਗ੍ਰਿਫਤਾਰ ਕੀਤਾ ਸੀ ।

More News

NRI Post
..
NRI Post
..
NRI Post
..