ਵੱਡੀ ਖ਼ਬਰ : DIG ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਾਮਿਲਨਾਡੂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕੋਈਬੰਟੂਰ ਰੇਜ ਦੇ DIG ਵਿਜੈਕੁਮਾਰ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਉਨ੍ਹਾਂ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ । ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਖ਼ੁਦਕੁਸ਼ੀ ਕਰਨ ਦੇ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਵਿਜੇ ਕੁਮਾਰ ਸਵੇਰੇ ਸੈਰ ਕਰਨ ਲਈ ਘਰੋਂ ਗਏ ਸਨ ਤੇ 6 ਵਜੇ ਦੇ ਕਰੀਬ ਆਪਣੇ ਕੈਂਪ ਦਫ਼ਤਰ ਪਹੁੰਚੇ ।ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਗੋਲੀ ਮਾਰ ਲਈ।