ਵੱਡੀ ਖ਼ਬਰ : ਇੱਕ ਵਾਰ ਫਿਰ ਹੋਈ ਬੇਅਦਬੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ 'ਚ ਆਏ ਦਿਨ ਬੇਅਦਬੀਆਂ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਦੀਨਾਨਗਰ ਦੇ ਬਹਿਰਾਮਪੁਰ 'ਚ ਬੇਅਦਬੀ ਦੀ ਘਟਨਾ ਵਾਪਰੀ ਹੈ । ਦੱਸਿਆ ਜਾ ਰਿਹਾ ਗੁਰੂਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਫਟੇ ਹੋਏ ਮਿਲੇ ਹਨ । ਇਸ ਘਟਨਾ ਨਾਲ ਸਿੱਖ ਸੰਗਤ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪਿੰਡ ਦੀ ਪੰਚਾਇਤ ਤੇ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ਼ ਕਾਰਵਾਈ ,ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।