ਵੱਡੀ ਖ਼ਬਰ: ਨਸ਼ੇੜੀ ਨੇ ਗੁਰੂਘਰ ‘ਚ ਬੇਅਦਬੀ ਦੀ ਕੀਤੀ ਕੋਸ਼ਿਸ਼, ਲੋਕਾਂ ਨੇ ਚਾੜ੍ਹਿਆ ਕੁਟਾਪਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਤਾਜਪੁਰ ਰੋਡ 'ਤੇ ਇੱਕ ਨਸ਼ੇੜੀ ਵਲੋਂ ਗੁਰੂਘਰ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ 'ਚ ਕਾਫੀ ਹੰਗਾਮਾ ਹੋਇਆ । ਲੋਕਾਂ ਵਲੋਂ ਨਸ਼ੇੜੀ ਨੌਜਵਾਨ ਨੂੰ ਫੜ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਤੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਨਸ਼ੇੜੀ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਕੀਤੀ ਜਾ ਰਹੀ ਹੈ ।

ਨੌਜਵਾਨ ਦੀ ਪਛਾਣ ਪ੍ਰਵੀਨ ਦੇ ਰੂਪ 'ਚ ਹੋਈ ਹੈ, ਜੋ ਨਸ਼ੇ ਦਾ ਆਦੀ ਹੈ ਤੇ ਉਸ ਦਾ ਮਾਨਸਿਕ ਸੰਤੁਲਨ ਠੀਕ ਨਹੀ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ 10 ਵਜੇ ਦੇ ਕਰੀਬ ਇੱਕ ਨਸ਼ੇੜੀ ਨੌਜਵਾਨ ਗੁਰਦੁਆਰਾ ਸਾਹਿਬ ਪਹੁੰਚਿਆ ਤੇ ਗੁਰੂਘਰ ਅੰਦਰ ਦਾਖਲ ਹੋ ,ਉੱਥੇ ਕੀਰਤਨ ਕਰ ਰਹੇ ਰਾਗੀ ਸਿੰਘਾਂ ਨੂੰ ਗਾਲ੍ਹਾ ਕੱਢਣ ਲੱਗਾ । ਨੌਜਵਾਨ ਦੀ ਮਾਂ ਨੇ ਕਿਹਾ ਕਿ ਉਸ ਦਾ ਮੁੰਡਾ ਨਸ਼ੇ ਦਾ ਆਦੀ ਹੈ ਤੇ ਉਸ ਦਾ ਮਾਨਸਿਕ ਸੰਤੁਲਨ ਠੀਕ ਨਹੀ ਹੈ। ਇਸ ਘਟਨਾ ਨਾਲ ਸਿੱਖ ਸੰਗਤਾਂ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ।