ਵੱਡੀ ਖ਼ਬਰ : ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁੱਠਭੇੜ, ਚੱਲੀਆਂ ਗੋਲੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖਰੜ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਐਂਟੀ ਗੈਂਗਤਸਰ ਟਾਸਕ ਫੋਰਸ ਵਲੋਂ ਵੱਡੀ ਕਾਰਵਾਈ ਕਰਦੇ ਹੋਏ 2 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਦੇਰ ਰਾਤ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਨਾਕਾਬੰਦੀ ਦੌਰਾਨ ਪੁਲਿਸ ਵਲੋਂ ਚੈਕਿੰਗ ਲਈ ਇੱਕ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ 'ਚ ਬੈਠੇ ਵਿਅਕਤੀ ਨੇ ਗੱਡੀ ਨਹੀ ਰੋਕੀ ।ਇਸ ਦੌਰਾਨ ਗੈਂਗਸਟਰਾਂ ਵਲੋਂ ਪੁਲਿਸ 'ਤੇ ਗੋਲੀਆਂ ਵੀ ਚਲਾਈਆਂ ਗਿਆ।

ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਫਾਇਰਿੰਗ ਕੀਤੀ ਤਾਂ ਗੋਲੀਆਂ ਦੋਵੇ ਗੈਂਗਸਟਰਾਂ ਨੂੰ ਲੱਗ ਗਈਆਂ। ਜਿਸ ਤੋਂ ਬਾਅਦ ਪੁਲਿਸ ਵਲੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਣਯੋਗ ਹੈ ਕਿ ਪਿਛਲੇ ਦਿਨੀ ਫਤਿਹਗੜ੍ਹ ਸਾਹਿਬ ਵਿਖੇ ਪੈਟਰੋਲ ਪੰਪ ਦੇ ਮਾਲਕ ਕੋਲੋਂ 40 ਲੱਖ ਰੁਪਏ ਦੀ ਲੁੱਟ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਕਾਰਵਾਈ ਕਰਦੇ ਹੋਏ ਅੱਜ ਦੋਵੇ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇਲਾਜ਼ ਲਈ ਦੋਵੇ ਗੈਂਗਸਟਰਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..