ਵੱਡੀ ਖ਼ਬਰ : ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, 3 ਗੈਂਗਸਟਰ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਇਸ ਮੁੱਠਭੇੜ ਦੌਰਾਨ 3 ਗੈਂਗਸਟਰਾ ਦੇ ਗੋਲੀਆਂ ਲੱਗੀਆਂ ਹਨ। ਜਾਣਕਾਰੀ ਅਨੁਸਾਰ CIA ਸਟਾਫ ਵਲੋਂ ਕੀਤੀ ਗੋਲੀਬਾਰੀ ਦੌਰਾਨ 3 ਗੈਂਗਸਟਰ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਕਾਬੂ ਕਰਕੇ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ।ਤਿੰਨੋ ਗੈਂਗਸਟਰਾਂ ਦੇ ਪੈਰਾਂ ਤੇ ਗੋਲੀ ਲੱਗੀ ਹੈ, ਉੱਥੇ ਹੀ ਪੰਜਾਬ ਪੁਲਿਸ ਨੇ ਗੈਂਗਸਟਰਾਂ ਨੂੰ ਸਖ਼ਤ ਸੰਦੇਸ਼ ਦਿੰਦੇ ਕਿਹਾ ਕਿ ਸੁਧਰ ਜਾਓ ਨਹੀਂ ਤਾਂ ਗੋਲੀਆਂ ਵੱਜਣਗੀਆਂ । ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋ ਗੈਂਗਸਟਰਾਂ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..