by jaskamal
ਪੱਤਰ ਪ੍ਰੇਰਕ : ਅੰਮ੍ਰਿਤਸਰ 'ਚ ਇਕ ਵਾਰ ਫਿਰ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਮਾਮਲਾ ਅੰਮ੍ਰਿਤਸਰ ਦੇ ਪੁਤਲੀਘਰ ਦੇ ਆਜ਼ਾਦ ਨਗਰ ਦਾ ਹੈ। ਜਾਣਕਾਰੀ ਮੁਤਾਬਕ ਗੋਲੀਬਾਰੀ ਆਮ ਆਦਮੀ ਪਾਰਟੀ ਦੇ ਨੇਤਾ ਡਿੰਪਲ ਕੁਮਾਰ ਦੇ ਭਰਾ 'ਤੇ ਕੀਤੀ ਗਈ ਹੈ। ਇਸ ਦੌਰਾਨ ਗੋਲੀ ਉਸ ਦੇ ਪੱਟ 'ਤੇ ਲੱਗੀ। ਗੋਲੀ ਲੱਗਣ ਕਾਰਨ ਭਰਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੱਸ ਦਈਏ ਕਿ ਕਾਂਗਰਸ ਦੇ ਸਾਬਕਾ ਕੌਂਸਲਰ ਸੁਰਿੰਦਰ ਚੌਧਰੀ ਅਤੇ ਉਨ੍ਹਾਂ ਦੇ ਬੇਟੇ 'ਤੇ ਗੋਲੀਬਾਰੀ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਦੀ ਸਫਾਈ ਨੂੰ ਲੈ ਕੇ ਝਗੜਾ ਹੋਇਆ ਸੀ। ਕਾਂਗਰਸ ਦੇ ਸਾਬਕਾ ਕੌਂਸਲਰ ਸੁਰਿੰਦਰ ਚੌਧਰੀ ਸਫ਼ਾਈ ਮਸ਼ੀਨ ਨੂੰ ਕਿਸੇ ਹੋਰ ਇਲਾਕੇ ਵਿੱਚ ਭੇਜਣਾ ਚਾਹੁੰਦੇ ਸਨ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ। ਤਕਰਾਰ ਇੰਨੀ ਵਧ ਗਈ ਕਿ ਆਖਰਕਾਰ ਹਿੰਸਕ ਹੋ ਗਈ। ਚੌਧਰੀ ਦੇ ਲੜਕੇ ਨੇ ਆਪਣੇ ਹੋਰ ਸਾਥੀਆਂ ਨੂੰ ਬੁਲਾ ਕੇ ਗੋਲੀ ਚਲਾ ਦਿੱਤੀ। ਜ਼ਿਕਰਯੋਗ ਹੈ ਕਿ ਇਹ ਦੋਵੇਂ ਆਗੂ ਕਿਸੇ ਸਮੇਂ ਇੱਕੋ ਪਾਰਟੀ ਕਾਂਗਰਸ ਦਾ ਹਿੱਸਾ ਸਨ।