ਵੱਡੀ ਖ਼ਬਰ : ਪਹਿਲਾਂ ਆਵਾਜ਼ ਮਾਰ ਰੋਕਿਆ, ਫਿਰ ਉਤਾਰਿਆ ਮੌਤ ਦੇ ਘਾਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਪਹਿਲਾਂ ਕਾਤਲਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨੂੰ ਆਵਾਜ਼ ਮਾਰ ਰੋਕਿਆ ਤੇ ਫਿਰ ਉਸ 'ਤੇ ਗੋਲੀਆਂ ਚਲਾ ਦਿੱਤੀਆਂ ।ਜਿਸ ਤੋਂ ਬਾਅਦ ਲੋਕਾਂ ਵਲੋਂ ਜਖ਼ਮੀ ਨੌਜਵਾਨ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ, ਉੱਥੇ ਉਸ ਦੀ ਮੌਤ ਹੋ ਗਈ ।

ਕਾਤਲ ਵਾਰਦਾਤ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਦੇ ਰੂਪ 'ਚ ਹੋਈ ਹੈ ।ਜਾਣਕਾਰੀ ਅਨੁਸਾਰ ਰਾਹੁਲ ਆਪਣੇ ਦੋਸਤ ਪ੍ਰਿੰਸ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ । ਇਸ ਦੌਰਾਨ ਕਾਤਲਾਂ ਵੱਲੋ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।