ਪੰਜਾਬ ‘ਚ ਲਾਲ ਲਕੀਰ ਅੰਦਰ ਰਹਿਣ ਵਾਲੇ ਵਸਨੀਕਾਂ ਲਈ ਵੱਡੀ ਖ਼ਬਰ

by nripost

ਲੁਧਿਆਣਾ (ਰਾਘਵ): ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਵਾਲੇ ਪਰਿਵਾਰਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਲਈ ਗਈ ਹੈ। ਮਾਲ ਮਹਿਕਮਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਪਰਿਵਾਰਾਂ ਦੀ ਰਿਹਾਇਸ਼ੀ ਜ਼ਮੀਨ ਲਾਲ ਲਕੀਰ ਦੇ ਅੰਦਰ ਆਉਂਦੀ ਹੈ, ਉਨ੍ਹਾਂ ਨੂੰ ਹੁਣ ਮਾਲਕਾਨਾ ਹੱਕ ਦਿੱਤਾ ਜਾਵੇਗਾ। ਇਹ ਫ਼ੈਸਲਾ ਲੱਖਾਂ ਗ਼ਰੀਬ ਅਤੇ ਮਜਬੂਰ ਪਰਿਵਾਰਾਂ ਲਈ ਨਵੀਂ ਉਮੀਦ ਬਣ ਕੇ ਆਵੇਗਾ, ਜੋ ਕਈ ਦਹਾਕਿਆਂ ਤੋਂ ਆਪਣੇ ਹੀ ਘਰ 'ਤੇ ਅਧਿਕਾਰ ਦੀ ਉਡੀਕ ਕਰ ਰਹੇ ਸਨ। 'ਆਪ' ਸਰਕਾਰ ਪਹਿਲੀ ਸਰਕਾਰ ਹੋਵੇਗੀ, ਜੋ ਇਹ ਹੱਕ ਦੇਵੇਗੀ।

ਮੰਤਰੀ ਮੁੰਡੀਆਂ ਪਾਇਲ ਵਿਖੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਪਹੁੰਚੇ ਹੋਏ ਸਨ। ਉਥੇ ਉਨ੍ਹਾਂ ਨੇ ਹਲਕੇ ਦੇ ਵਿਕਾਸ ਕੰਮਾਂ 'ਤੇ ਵਿਚਾਰ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ। ਉਨ੍ਹਾਂ ਕਿਹਾ ਕਿ ਮਾਲ ਮਹਿਕਮਾ ਅੰਦਰ ਈ. ਜ਼ੀ. ਰਜਿਸਟਰੀ ਵਰਗੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਬਹੁਤ ਸੁਵਿਧਾ ਮਿਲ ਰਹੀ ਹੈ। ਇਸ ਨਾਲ ਜ਼ਮੀਨ ਦੀ ਰਜਿਸਟਰੀ ਦੀ ਪ੍ਰਕਿਰਿਆ ਆਸਾਨ ਹੋਈ ਹੈ ਅਤੇ ਲੋਕੀ ਘੱਟ ਖ਼ਰਚ ਅਤੇ ਘੱਟ ਸਮੇਂ ਵਿੱਚ ਆਪਣੀ ਜਾਇਦਾਦ ਰਜਿਸਟਰ ਕਰਵਾ ਰਹੇ ਹਨ। ਜਲਦ ਹੀ ਇਹ ਪ੍ਰਕਿਰਿਆ ਪੂਰੇ ਪੰਜਾਬ ਅੰਦਰ ਲਾਗੂ ਹੋਵੇਗੀ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮਾਨ ਸਰਕਾਰ ਲੋਕ-ਕੇਂਦਰਤ ਨੀਤੀਆਂ 'ਤੇ ਕੰਮ ਕਰ ਰਹੀ ਹੈ। ਹਰੇਕ ਵਰਗ ਦੀ ਭਲਾਈ ਲਈ ਯਤਨ ਕੀਤੇ ਜਾ ਰਹੇ ਹਨ, ਖ਼ਾਸ ਕਰਕੇ ਪਿੰਡਾਂ ਦੇ ਆਮ ਘਰਾਂ ਵਿੱਚ ਰਹਿੰਦੇ ਲੋਕਾਂ ਨੂੰ ਆਤਮ ਨਿਰਭਰ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।

More News

NRI Post
..
NRI Post
..
NRI Post
..