ਪੰਜਾਬ ‘ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ

by nripost

ਲੁਧਿਆਣਾ (ਰਾਘਵ): ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਤਹਿਸੀਲਾਂ ’ਚ ਸਬ-ਰਜਿਸਟਰਾਰ ਦਾ ਕੰਮ ਕਰਨ ਲਈ ਪਿਛਲੇ ਮਹੀਨੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਮਾਰਚ ਮਹੀਨੇ ’ਚ 4 ਮਾਰਚ ਨੂੰ ਮਹਾਨਗਰ ਦੀਆਂ ਤਹਿਸੀਲਾਂ ’ਚ ਨਾਇਬ ਤਹਿਸੀਲਦਾਰਾਂ ਨੇ ਸਬ-ਰਜਿਸਟਰਾਰ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਪਰ ਉਸ ਤੋਂ ਇਕ ਦਿਨ ਬਾਅਦ ਹੀ ਤਹਿਸੀਲਾਂ ’ਚ ਸਬ-ਰਜਿਸਟਰਾਰ ਦਾ ਕੰਮ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਨੇ ਰਜਿਸਟਰੀਆਂ ਕਰਨ ਦਾ ਕੰਮ ਬੰਦ ਕਰ ਦਿੱਤਾ ਸੀ ਅਤੇ ਤਹਿਸੀਲਾਂ ’ਚ ਫਿਰ ਜ਼ਿਲਾ ਪ੍ਰਸ਼ਾਸਨ ਵਲੋਂ ਨਵੇਂ ਨਿਯੁਕਤ ਕੀਤੇ ਸਬ-ਰਜਿਸਟਰਾਰ ਰਜਿਸਟਰੀਆਂ ਦਾ ਕੰਮ ਕਰਨ ਲੱਗ ਗਏ ਸਨ।

ਇਕ ਮਹੀਨਾ ਬੀਤ ਜਾਣ ਤੋਂ ਬਾਅਦ ਸੋਮਵਾਰ ਨੂੰ ਨਾਇਬ ਤਹਿਸੀਲਦਾਰਾਂ ਨੇ ਤਹਿਸੀਲਾਂ ’ਚ ਵਾਪਸੀ ਕਰਦੇ ਹੋਏ ਸਬ-ਰਜਿਸਟਰਾਰ ਦਾ ਕੰਮ ਫਿਰ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਅੱਜ ਟ੍ਰਾਂਸਪੋਰਟ ਨਗਰ ਸਥਿਤ ਪੂਰਬੀ ਤਹਿਸੀਲ ’ਚ ਨਾਇਬ ਤਹਿਸੀਲਦਾਰ ਅੰਕੁਸ਼ ਸਿੰਘ ਅਤੇ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ ਨੇ ਸਬ-ਰਜਿਸਟਰਾਰ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਤਹਿਸੀਲ ’ਚ ਰਜਿਸਟਰੀ ਕਰਨ ਦਾ ਕੰਮ ਕੀਤਾ ਜਾਵੇਗਾ। ਤਹਿਸੀਲ ’ਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪੂਰਬੀ ਤਹਿਸੀਲ ’ਚ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਨ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਦੇ ਨਾਲ ਸੰਪਰਕ ਕਰ ਸਕਦਾ ਹੈ। ਕਿਸੇ ਵੀ ਵਿਅਕਤੀ ਨੂੰ ਤਹਿਸੀਲ ’ਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਹਰ ਵਅਕਤੀ ਦੀ ਨੰਬਰ ਮੁਤਾਬਕ ਹੀ ਰਜਿਸਟਰੀ ਕੀਤੀ ਜਾਵੇਗੀ।

ਨਾਇਬ ਤਹਿਸੀਲਦਾਰ ਅੰਕੁਸ਼ ਸਿੰਘ ਅਤੇ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ ਨੇ ਕਈ ਏਜੰਟਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਹੁਕਮ ਜਾਰੀ ਕੀਤੇ ਗਏ ਹਨ, ਉਸੇ ਦੇ ਆਧਾਰ ’ਤੇ ਹੀ ਰਜਿਸਟਰੀ ਕਰਨ ਦਾ ਕੰਮ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖਿਲਾਫ ਸਖ਼ਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਪੂਰਬੀ ਤਹਿਸੀਲ ’ਚ ਸਬ-ਰਜਿਸਟਰਾਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੂਰਬੀ ਦਫਤਰ ਦੇ ਸਟਾਫ ਵਲੋਂ ਨਵ-ਨਿਯੁਕਤ ਸਬ-ਰਜਿਸਟਰਾਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

More News

NRI Post
..
NRI Post
..
NRI Post
..