ਵੱਡੀ ਖ਼ਬਰ : ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਜਨਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਲਕਾ ਅਜਨਾਲਾ ਤੋਂ 5 ਵਾਰ ਚੋਣ ਲੜ ਚੁੱਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਅਮਰਪਾਲ ਸਿੰਘ ਬੋਨੀ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ 'ਚ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ 'ਚ ਹੁਣ ਕੁਝ ਵੀ ਚੰਗਾ ਨਹੀ ਰਿਹਾ ।

ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ 'ਚ ਵਿਧਾਨ ਸਭਾ ਦੌਰਾਨ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਬਣਾਇਆ ਗਿਆ । ਪੰਜਾਬ, ਪੰਜਾਬੀ, ਪੰਜਾਬੀਅਤ ਤੇ ਸਿੱਖ ਪੰਥ ਦੇ ਭਲੇ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਜੀ ਵਲੋਂ ਦਿੱਤੇ ਆਦੇਸ਼ਾਂ ਤੇ ਜਥੇਦਾਰ ਉਕਬਾਲ ਸਿੰਘ ਦੀ ਅਗਵਾਈ ਵਾਲੀ ਪੜਤਾਲੀਆ ਕਮੇਟੀ ਵਲੋਂ ਕੀਤੀ ਸਿਫਾਰਸ਼ਾਂ ਨੂੰ ਪੂਰੀ ਤਰਾਂ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਹੁਣ ਮੈ ਅਹੁਦਿਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ ।