ਵੱਡੀ ਖ਼ਬਰ : ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਜੋਗਾ ਸਿੰਘ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਉੱਥੇ ਹੀ ਪੁਲਿਸ ਵਲੋਂ ਹੁਣ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ । ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦਾ ਵਫ਼ਾਦਾਰ ਦੱਸਿਆ ਜਾ ਰਿਹਾ ਹੈ । ਦੱਸ ਦਈਏ ਕਿ ਅੰਮ੍ਰਿਤਪਾਲ ਦੀ ਭਾਲ ਲਈ ਪੁਲਿਸ ਟੀਮਾਂ ਵਲੋਂ ਹੁਸ਼ਿਆਰਪੁਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਸੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਆਪਣੇ ਸਾਥੀ ਪਪਲਪ੍ਰੀਤ ਤੇ ਜੋਗਾ ਸਿੰਘ ਨਾਲ ਫਰਾਰ ਹੋਇਆ ਸੀ। ਪੁਲਿਸ ਨੇ ਜੋਗਾ ਸਿੰਘ ਦੀ ਫੋਨ ਲੋਕੇਸ਼ਨ ਟ੍ਰੈਕ ਕਰਕੇ ਕਾਬੂ ਕੀਤਾ ਹੈ ।

ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੁਲਿਸ ਵਲੋਂ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਬੀਤੀ ਦਿਨੀਂ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ 360 ਸਿੱਖ ਨੌਜਵਾਨਾਂ 'ਚੋ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੱਲ ਅੰਮ੍ਰਿਤਪਾਲ ਸਿੰਘ ਦੀ ਦੂਜੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲੀ ਸੀ। ਜਿਸ 'ਚ ਅੰਮ੍ਰਿਤਪਾਲ ਨੇ ਕਿਹਾ : ਜਿਨ੍ਹਾਂ ਨੂੰ ਲੱਗਦਾ ਕਿ ਮੈ ਭਗੋੜਾ ਹੋ ਗਿਆ…. ਉਹ ਇਸ ਗੱਲ ਦਾ ਭਲੇਖਾ ਆਪਣੇ ਮਨ 'ਚ ਨਾ ਰੱਖਣਾ ਕਿਉਕਿ ਮੈ ਮਰਨ ਤੋਂ ਨਹੀ ਡਰਨਾ ਹਾਂ ਤੇ ਜਲਦ ਹੀ ਸਭ ਦੇ ਸਾਹਮਣੇ ਆਵਾਂਗਾ ।