ਵੱਡੀ ਖ਼ਬਰ : ਫਰਾਰ ਗੈਂਗਸਟਰ ਪੁਨੀਤ ਬੈਂਸ ਆਇਆ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਪੁਲਿਸ ਨੇ ਕਈ ਅਪਰਾਧਿਕ ਮਾਮਲਿਆਂ 'ਚ ਫਰਾਰ ਗੈਂਗਸਟਰ ਪੁਨੀਤ ਬੈਂਸ ਨੂੰ ਅੱਜ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਗੈਂਗਸਟਰ ਪੁਨੀਤ ਬੈਂਸ ਅਮਰਨਾਥ ਯਾਤਰਾ 'ਤੇ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਪੁਨੀਤ ਨੂੰ ਇੱਕ ਘਰ 'ਚ ਗੋਲੀ ਚਲਾਉਣ ਦੇ ਦੋਸ਼ 'ਚ ਕਾਬੂ ਕੀਤਾ ਹੈ ।ਪੁਲਿਸ ਵਲੋਂ ਗੈਂਗਸਟਰ ਪੁਨੀਤ ਦੀ ਕਾਫੀ ਸਮੇ ਤੋਂ ਭਾਲ ਕੀਤੀ ਜਾ ਰਹੀ ਸੀ । ਸੂਤਰਾਂ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਰੋਪੜ ਰਾਹੀਂ ਅਮਰਨਾਥ ਯਾਤਰਾ 'ਤੇ ਜਾਣ ਦੀ ਤਿਆਰੀ ਕਰ ਰਿਹਾ ।ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਪੁਨੀਤ ਦੀ ਲੋਕੇਸ਼ਨ ਟਰੇਸ ਕਰਕੇ ਉਸ ਦਾ ਪਿੱਛਾ ਕੀਤਾ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਗੈਂਗਸਟਰ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਸ ਦਾ 3 ਦਿਨ ਦਾ ਰਿਮਾਂਡ ਲੈ ਲਿਆ। ਪੁਲਿਸ ਵਲੋਂ ਬੈਂਸ ਦੇ ਹੋਰ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।