ਵੱਡੀ ਖ਼ਬਰ : ਗੈਂਗਸਟਰ ਗੋਲਡੀ ਬਰਾੜ ਨੇ ਸਾਬਕਾ ਉੱਪ ਮੰਤਰੀ ਰੰਧਾਵਾ ਨੂੰ ਦਿੱਤੀ ਧਮਕੀ, ਕਿਹਾ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਵਲੋਂ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਧਮਕੀ ਦਿੱਤੀ ਗਈ ਹੈ। ਗੋਲਡੀ ਬਰਾੜ ਨੇ ਧਮਕੀ ਦਿੰਦੇ ਕਿਹਾ ਸੁਖਜਿੰਦਰ ਸਿੰਘ ਰੰਧਾਵਾ ਜੋ ਵੀ ਬੋਲ ਰਿਹਾ ਹੈ…. ਉਹ ਗਲਤ ਹੈ ਤੇ ਸਾਡੇ ਕੋਲ ਬੋਲਣ ਲਈ ਬਹੁਤ ਕੁਝ ਹੈ….ਸਾਨੂੰ ਮਜਬੂਰ ਨਾ ਕਰੋ ਇਸ ਲਈ Wait And Watch…. ਇਸ ਮਾਮਲੇ ਨੂੰ ਲੈ ਕੇ ਮੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀ ਹੈ ਤੇ ਉਹ CM ਮਾਨ ਕੋਲੋਂ ਪੁੱਛਣਾ ਚਾਹੁੰਦੇ ਹਨ ਕਿ ਗੈਂਗਸਟਰ ਗੋਲਡੀ ਬਰਾੜ ਪੰਜਾਬ ਪੁਲਿਸ ਦੀ ਹਿਰਾਸਤ 'ਚ ਹੈ ਜਾਂ ਨਹੀ ਕਿਉਕਿ ਪਿਛਲੇ ਕਾਫੀ ਸਮੇ ਤੋਂ ਮਾਨ ਸਰਕਾਰ ਵਲੋਂਕਿਹਾ ਜਾ ਰਿਹਾ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਵੱਲੋ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਜੇਕਰ ਗੋਲਡੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਉਹ ਧਮਕੀਆਂ ਕਿਥੋਂ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ CM ਮਾਨ ਵਲੋਂ ਪਹਿਲਾਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਨੇ ਕਾਬੂ ਕਰ ਲਿਆ ਹੈ ਤੇ ਜਲਦ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ ।