ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 9 ਪਿਸਟਲ ਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਪੁਲਿਸ ਨੇ 9 ਪਿਸਟਲ ਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਗੈਂਗਸਟਰ ਵਲੋਂ ਇਨ੍ਹਾਂ ਹਥਿਆਰਾਂ ਨਾਲ ਪੰਜਾਬ 'ਚ ਬਹੁਤ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਨਸੂਬੇ ਫੇਲ ਹੋਏ ਹਨ ।ਉਨ੍ਹਾਂ ਨੇ ਦੱਸਿਆ ਕਿ ਇਸ ਗੈਂਗ ਵਲੋਂ ਪੰਜਾਬ 'ਚ ਨਸ਼ਾ ਤੇ ਨਾਜਾਇਜ਼ ਹਥਿਆਰ ਸਪਲਾਈ ਕੀਤੇ ਜਾਂਦੇ ਹਨ ।ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।