ਵੱਡੀ ਖ਼ਬਰ : ਗੈਂਗਸਟਰ ਲਾਰੈਂਸ ਦਾ ਭਰਾ ਹੋਇਆ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵਿਦੇਸ਼ ਬੈਠੇ ਗੈਂਗਸਟਰਾ ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਹੁਣ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਪੁਲਿਸ ਵਲੋਂ ਜਲਦ ਹੀ ਭਾਰਤ ਲਿਆਂਦਾ ਜਾਵੇਗਾ । ਸਿੱਧੂ ਦੇ ਕਤਲ ਵਿੱਚ ਗੈਂਗਸਟਰ ਬਿਸ਼ਨੋਈ ਤੇ ਗੋਲਡੀ ਬਰਾੜ 'ਤੇ ਪੁਲਿਸ ਵਲੋਂ ਸ਼ਿਕੰਜਾ ਕੱਸਿਆ ਜਾਵੇਗਾ । ਜ਼ਿਕਰਯੋਗ ਹੈ ਕਿ ਪੁਲਿਸ ਵਲੋਂ ਇਸ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਨੇ ਸਿੱਧੂ ਕਤਲ ਕੇਸ ਵਿੱਚ ਦੋ ਸ਼ਰਾਪ ਸ਼ੂਟਰ ਜਗਰੂਪ ਤੇ ਮਨੂੰ ਦਾ ਐਨਕਾਊਂਟਰ ਕੀਤਾ ਸੀ ਤੇ ਛਾਪੇਮਾਰੀ ਦੌਰਾਨ ਦੀਪਕ ਮੁੰਡੀ ਨੂੰ ਕਾਬੂ ਕਰ ਲਿਆ ਸੀ । ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਭੇਜ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਕਿਹਾ ਸੀ। ਗ੍ਰਿਫਤਾਰੀ ਵਾਰੰਟ ਤੋਂ ਬਾਅਦ ਸਿੱਧੂ ਮੂਸੇਵਾਲਾ ਕਾਂਡ ਵਿੱਚ ਸ਼ਾਮਿਲ ਗੈਂਗਸਟਰਾਂ ਨੂੰ ਲਿਆਉਣ ਲਈ ਤਿਆਰੀ ਕੀਤੀ ਜਾ ਰਹੀ ਹੈ ਹੁਣ ਪੁਲਿਸ ਵਲੋਂ ਬਿਸ਼ਨੋਈ ਦੇ ਭਰਾ ਨੂੰ ਭਾਰਤ ਲਿਆਂਦਾ ਜਾਵੇਗਾ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਨੂੰ ਲੈ ਕੇ ਪੁੱਛਗਿੱਛ ਜਾਰੀ ਹੈ। ਲਗਾਤਾਰ ਪੁਲਿਸ ਵਲੋਂ ਵੱਖ ਵੱਖ ਜਗ੍ਹਾ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।