ਵੱਡੀ ਖ਼ਬਰ : ਇੱਕ ਹੋਰ ਫੈਕਟਰੀ ‘ਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ‘ਚ ਤਕਲੀਫ਼….

by jaskamal

ਨਿਊਜ਼ ਡੈਸਕ(ਰਿੰਪੀ ਸ਼ਰਮਾ ): ਲੁਧਿਆਣਾ ਤੋਂ ਬਾਅਦ ਹੁਣ ਡੇਰਾਬੱਸੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਫੈਕਟਰੀ 'ਚ ਗੈਸ ਲੀਕ ਹੋਣ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋ ਰਹੀ ਹੈ। ਦੱਸਿਆ ਜਾ ਰਿਹਾ ਡੇਰਾਬੱਸੀ ਦੀ ਬਰਵਾਲਾ ਸੜਕ ਕੋਲ ਸਥਿਤ ਸੌਰਵ ਕੈਮੀਕਲ ਯੂਨਿਟ ਫੈਕਟਰੀ ਵਿੱਚ ਗੈਸ ਲੀਕ ਹੋ ਗਈ। ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਤੇ ਅੱਖਾਂ 'ਚ ਜਲਣ ਹੋਣ ਲੱਗ ਪਈ । ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਕਰਕੇ ਆਪ -ਪਾਸ ਰਹਿੰਦੇ ਲੋਕਾਂ ਨੂੰ ਭਾਜੜਾਂ ਪੈ ਗਈਆਂ। ਲੋਕਾਂ ਵਲੋਂ ਇਸ ਦੀ ਸੂਚਨਾ ਪੁਲਿਸ ਥਾਣੇ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਸਥਿਤੀ ਦਾ ਜਾਇਜ਼ਾ ਲਿਆ ।ਫਿਲਹਾਲ ਰਾਹਤ ਤੇ ਬਚਾਅ ਟੀਮ ਵਲੋਂ ਸਥਿਤੀ 'ਤੇ ਕਾਬੂ ਪਾ ਲਿਆ ਗਿਆ । ਇਸ ਘਟਨਾ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ,ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

More News

NRI Post
..
NRI Post
..
NRI Post
..