
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹੁਣ ਪੁਲਿਸ ਦੇ ਅੜਿੱਕੇ ਆ ਗਿਆ ਹੈ। ਦੱਸਿਆ ਜਾ ਰਿਹਾ ਗ੍ਰਿਫ਼ਤਾਰ ਕੀਤਾ ਗੈਂਗਸਟਰ ਫਰੀਦਕੋਟ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ 'ਚ ਵੀ ਸ਼ਾਮਲ ਸੀ। ਗ੍ਰਿਫ਼ਤਾਰ ਕੀਤੇ ਗੈਂਗਸਟਰ ਦੀ ਪਛਾਣ ਇੰਦਰਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ। ਪੁਲਿਸ ਨੇ ਗੈਂਗਸਟਰ ਇੰਦਰਪ੍ਰੀਤ ਨੂੰ ਹਿਮਾਚਲ ਪ੍ਰਦੇਸ਼ ਤੋਂ ਕਾਬੂ ਕੀਤਾ ਹੈ। ਪੰਜਾਬ ਦੇ DGP ਗੌਰਵ ਯਾਦਵ ਨੇ ਕਿਹਾ ਦੋਸ਼ੀ ਇੰਦਰਪ੍ਰੀਤ ਕਤਲ ਸਮੇਤ ਹੋਰ ਵੀ ਅਪਰਾਧਾਂ 'ਚ ਸ਼ਾਮਲ ਹੈ। ਫਿਲਹਾਲ ਪੁਲਿਸ ਵਲੋਂ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
ਹੋਰ ਖਬਰਾਂ
Rimpi Sharma
Rimpi Sharma