ਵੱਡੀ ਖ਼ਬਰ : ਗੈਂਗਸਟਰ ਲਾਰੈਂਸ ਦੇ ਸਾਥੀਆਂ ਤੇ ਪੁਲਿਸ ਵਿਚਾਲੇ ਹੋਈ ਗੋਲੀਬਾਰੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਫਿਰੌਤੀ ਮੰਗਣ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ਦੌਰਾਨ 1 ਦੋਸ਼ੀ ਗੰਭੀਰ ਜਖ਼ਮੀ ਹੋ ਗਿਆ। ਪੁਲਿਸ ਨੇ ਪਿੱਛਾ ਕਰਕੇ ਦੋਵੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ । ਦੋਸ਼ੀਆਂ ਦੀ ਪਛਾਣ ਸੋਨੂੰ ਤੇ ਸਚਿਨ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਇੱਕ ਵਪਾਰੀ ਕੋਲੋਂ ਫਿਰੌਤੀ ਮੰਗਣ ਆਏ ਗੈਂਗਸਟਰ ਬਿਸ਼ਨੋਈ ਗੈਂਗ ਦੇ ਬਾਈਕ ਸਵਾਰਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਗੋਲੀਬਾਰੀ ਵਿੱਚ 1 ਦੋਸ਼ੀ ਦੇ ਪੈਰ 'ਤੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ । ਜਖ਼ਮੀ ਹੁੰਦੇ ਹੀ ਦੋਵੇ ਦੋਸ਼ੀ ਸੜਕ 'ਤੇ ਡਿੱਗ ਗਏ, ਜਦੋ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਫਿਲਹਾਲ ਜਖ਼ਮੀ ਦੋਸ਼ੀ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ । ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।