ਵੱਡੀ ਖ਼ਬਰ : ਅੱਤਵਾਦੀ ਲਖਬੀਰ ਸਿੰਘ ਲੰਡਾ ਦਾ ਕਰੀਬੀ ਗੁਰਪਿੰਦਰ ਬਿੰਦੂ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਦੱਸਿਆ ਜਾ ਰਿਹਾ 2022 ਦੇ ਮੋਹਾਲੀ RPG ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਦੀ ਪਛਾਣ ਗੁਰਪਿੰਦਰ ਬਿੰਦੂ ਦੇ ਰੂਪ 'ਚ ਹੋਈ ਹੈ। ਦੋਸ਼ੀ ਗੁਰਪਿੰਦਰ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਪੰਜਾਬ ਦੇ DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ 2022 ਦੇ ਮੋਹਾਲੀ RPG ਹਮਲੇ ਦੇ ਮੁੱਖ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਉਸ ਦੇ ਕੈਨੇਡਾ ਬੈਠੇ ਅੱਤਵਾਦੀ ਲੰਡਾ ਨਾਲ ਸਬੰਧ ਹਨ । ਇਸ ਦੇ ਨਾਲ ਹੀ ਹਮਲੇ ਦੌਰਾਨ ਦੋਸ਼ੀ ਨਿਸ਼ਾਨ ਸਿੰਘ ਨਾਲ ਸੰਪਰਕ 'ਚ ਸੀ । ਇਸ ਮਾਮਲੇ 'ਚ ਹੁਣ ਤੱਕ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵੱਲੋ ਇੱਕ ਨਾਬਾਲਗ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ । ਦੱਸ ਦਈਏ ਕਿ ਅੱਤਵਾਦੀ ਲਖਬੀਰ ਸਿੰਘ ਲੰਡਾ ਤਰਨਤਾਰਨ ਦਾ ਰਹਿਣ ਵਾਲਾ ਹੈ ਤੇ 2017 'ਚ ਕੈਨੇਡਾ ਚਲਾ ਗਿਆ ਸੀ ।

More News

NRI Post
..
NRI Post
..
NRI Post
..