ਵੱਡੀ ਖ਼ਬਰ : ਗੁਰਸਿਮਰਨ ਸਿੰਘ ਮੰਡ ਨੂੰ ਮੁੜ ਮਿਲੀ ਧਮਕੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਮੁੜ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਨੂੰ ਦੇਖਦੇ ਮੰਡ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਮੰਡ ਨੂੰ ਗੈਂਗਸਟਰ ਗੋਲਡੀ ਬਰਾੜ ਦੇ ਨਾਂ 'ਤੇ ਫੋਨ ਰਾਹੀਂ ਲਗਤਾਰ ਧਮਕੀਆਂ ਮਿਲ ਰਹੀਆਂ ਹਨ ।ਧਮਕੀਆਂ ਦੀ ਸੂਚਨਾ ਮੰਡ ਨੇ ਪੁਲਿਸ ਨੂੰ ਦਿੱਤੀ ਹੈ । ਜਾਣਕਾਰੀ ਅਨੁਸਾਰ ਦੇਰ ਰਾਤ ਗੁਰਸਿਮਰਨ ਸਿੰਘ ਮੰਡ ਨੂੰ ਈ- ਮੇਲ ਰਾਹੀਂ ਧਮਕੀ ਮਿਲੀ ਸੀ। ਜਿਸ ਨੂੰ ਦੇਖਦੇ ਹੁਣ ਮੰਡ ਦੇ ਘਰ ਬਾਹਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਮੰਡ ਨੂੰ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਹੈ ।ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸ਼ਾਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ ।ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਕੋਈ ਵੀ ਝੂਠੀ ਬਿਆਨਬਾਜ਼ੀ ਨਾ ਕਰਨ ਜਿਸ ਕਾਰਨ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ ।