ਵੱਡੀ ਖ਼ਬਰ : 2 ਕਿਲੋ 100 ਗ੍ਰਾਮ ਹੈਰੋਇਨ ਸਮੇਤ ਪਤੀ -ਪਤਨੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਾਕਾਬੰਦੀ ਦੌਰਾਨ ਪੁਲਿਸ ਵਲੋਂ 2 ਕਿਲੋ 100 ਗ੍ਰਾਮ ਹੈਰੋਇਨ ਸਮੇਤ ਪਤੀ -ਪਤਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ । ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 11 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਲੁਧਿਆਣਾ -ਫਿਰੋਜ਼ਪੁਰ ਰੋਡ 'ਤੇ ਨਾਕਾਬੰਦੀ ਦੌਰਾਨ 1 ਕਾਰ ਸਵਾਰ ਪਤੀ ਪਤਨੀ ਨੂੰ ਤਲਾਸ਼ੀ ਲਈ ਰੋਕਿਆ ਗਿਆ ਸੀ । ਤਲਾਸ਼ੀ ਦੌਰਾਨ ਪੁਲਿਸ ਨੂੰ ਉਨ੍ਹਾਂ ਕੋਲੋਂ 11 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ । ਪੁਲਿਸ ਅਧਿਕਾਰੀ ਨੇ ਕਿਹਾ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ਼ ਹਨ ਤੇ ਮਹਿਲਾ ਦੇ ਪਿਤਾ ਤੇ ਭਰਾ ਨਸ਼ੇ ਦੇ ਮਾਮਲੇ 'ਚ ਜੇਲ੍ਹ ਵਿੱਚ ਬੰਦ ਹਨ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।