ਵੱਡੀ ਖ਼ਬਰ : ਡਿਬਰੂਗੜ੍ਹ ਜੇਲ੍ਹ ਬੰਦ ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਪੁਲਿਸ ਨੇ ਅਦਾਲਤ ਵਿੱਚ ਚਲਾਨ ਕੀਤਾ ਪੇਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਮਾਨਯੋਗ ਇਲਾਕਾ ਮੈਜਿਸਟ੍ਰੇਟ ਬਿਕਰਮਦੀਪ ਸਿੰਘ ਦੀ ਅਦਾਲਤ 'ਚ ਚਲਾਨ ਪੇਸ਼ ਕੀਤਾ ਹੈ ।ਜਿਸ ਦੀ ਅਗਲੀ ਪੇਸ਼ੀ 29 ਮਈ ਹੋਵੇਗੀ। ਇਸ ਮਾਮਲੇ ਵਿੱਚ ਹਰਜੀਤ ਸਿੰਘ, ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੋਣ ਕਾਰਨ ਉਨ੍ਹਾਂ ਦਾ ਚਲਾਨ ਪੇਸ਼ ਨਹੀ ਕੀਤਾ ਗਿਆ। ਉੱਥੇ ਹੀ FIR 'ਚ ਕਿਹਾ ਗਿਆ ਕਿ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਦੇ ਕਾਫਲੇ ਨੂੰ ਜਦੋ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਦੇ ਪੁਲਿਸ ਟੀਮ ਨੂੰ ਸਹਿਯੋਗ ਦੇਣ ਦੀ ਬਜਾਏ ਕਾਫਲੇ ਨੂੰ ਭਜਾ ਲਿਆ।

ਪੁਲਿਸ ਵਲੋਂ ਹੁਣ ਇਸ ਮਾਮਲੇ ਵਿੱਚ 18 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ ।ਦੱਸਣਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 18 ਮਾਰਚ ਨੂੰ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ , ਜਦਕਿ ਅੰਮ੍ਰਿਤਪਾਲ ਦੀ ਭਾਲ ਲਈ ਪੁਲਿਸ ਵੱਲੋ ਕਈ ਦਿਨਾਂ ਤੱਕ ਪੰਜਾਬ ਸਮੇਤ ਕਈ ਸੂਬਿਆਂ 'ਚ ਛਾਪੇਮਾਰੀ ਕੀਤੀ ਗਈ । ਦੱਸ ਦਈਏ ਕਿ ਪੁਲਿਸ ਨੇ 23 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਸੀ ਤੇ ਅਗਲੇ ਦਿਨ ਉਸ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਦਿੱਤਾ ਗਿਆ ਸੀ ।