ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹੋ ਰਹੀ ਕਾਰਵਾਈ ਨੂੰ ਦੇਖਦੇ ਡੇਰਾ ਬਿਆਸ ਵਲੋਂ ਨਵੇਂ ਹੁਕਮ ਜਾਰੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾ ਰਾਧਾ ਸੁਆਮੀ ਸਤਿਸੰਗ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹੋ ਰਹੀ ਕਾਰਵਾਈ ਨੂੰ ਦੇਖਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਬਣਾਏ ਗਏ, ਸਾਰੇ ਕੇਂਦਰਾਂ 'ਚ ਅੱਜ ਸਵੇਰੇ ਕੋਈ ਸਤਿਸੰਗ ਨਹੀ ਹੋਵੇਗਾ ਤੇ ਨਾ ਹੀ ਕੋਈ ਸੇਵਾ ਹੋਵੇਗੀ।

ਪੰਜਾਬ ਵਿੱਚ ਇਸ ਵੇਲੇ ਜੋ ਹਾਲਾਤ ਬਣੇ ਹੋਏ ਹਨ ,ਜਿਵੇ ਕਿ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਤੇ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਹੁਕਮ ਪੰਜਾਬ ਅੰਦਰ ਜਿੰਨੇ ਵੀ ਸੈਂਟਰ ਬਣੇ ਹੋਏ ਹਨ । ਉਨ੍ਹਾਂ ਨੂੰ ਜਾਰੀ ਕਰ ਦਿੱਤੇ ਗਏ ਹਨ ।