ਵੱਡੀ ਖ਼ਬਰ : ਰੂਸੀ ਫੌਜ ਦੇ ਹਮਲੇ ‘ਚ ਭਾਰਤੀ ਵਿਦਿਆਰਥੀ ਦੀ ਹੋਈ ਮੌਤ

by jaskamal

ਨਿਊਜ਼ ਡੈਸਕ : ਰੂਸ-ਯੂਕਰੇਨ ਵਿਚਕਾਰ ਜੰਗ ਕਾਫੀ ਖਤਰਨਾਕ ਹੁੰਦੀ ਜਾ ਰਹੀ ਹੈ। ਪ੍ਰਭਾਵਿਤ ਯੂਕਰੇਨ ਦੇ ਖਾਰਕੀਵ ਸ਼ਹਿਰ 'ਚ ਮੰਗਲਵਾਰ ਸਵੇਰੇ ਹੋਈ ਗੋਲੀਬਾਰੀ 'ਚ ਕਰਨਾਟਕ ਦੇ ਵਿਦਿਆਰਥੀ ਨਵੀਨ ਐੱਸਜੀ ਦੀ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਵਿਦੇਸ਼ ਮੰਤਰਾਲਾ ਦੇ ਸਰਕਾਰੀ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰਕੇ ਲਿਖਿਆ, 'ਡੂੰਘੇ ਦੁੱਖ ਦੇ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕਿਵ 'ਚ ਗੋਲੀਬਾਰੀ ਵਿਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿਚ ਹੈ। ਅਸੀਂ ਪਰਿਵਾਰ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।'

More News

NRI Post
..
NRI Post
..
NRI Post
..