ਵੱਡੀ ਖ਼ਬਰ : ਕੈਨੇਡਾ ‘ਚ ਜ਼ਿਆਦਾ ਸਮੇ ਕਰ ਸਕਣਗੇ ਭਾਰਤੀ ਵਿਦਿਆਰਥੀ ਕੰਮ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ 'ਚ ਪੜਾਈ ਕਰਨ ਗਏ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਤੇ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੇ ਐਲਾਨ ਕੀਤਾ ਕਿ ਦੇਸ਼ ਵਿੱਚ ਮਜਦੂਰਾਂ ਦੀ ਘਾਟ ਕਾਰਨ ਕੈਨੇਡਾ 'ਚ ਪੜ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲਾਅ ਕੀਤੇ ਜਾਣਗੇ । ਉਨ੍ਹਾਂ ਨੇ ਕਿਹਾ 15 ਨਵੰਬਰ ਤੋਂ ਸ਼ੁਰੂ ਹੋ ਕੇ 2023 ਦੇ ਅੰਤ ਤੱਕ ਸਰਕਾਰ ਯੋਗ ਵਿਦਿਆਰਥੀਆਂ ਲਈ ਪੜਾਈ ਦੌਰਾਨ ਕੈਂਪਸ ਤੋਂ ਬਾਹਰ ਕੰਮ ਕਰਨ ਲਈ 20 ਘੰਟੇ ਕੰਮ ਪ੍ਰਤੀ ਹਫਤੇ ਦੀ ਸ਼ਰਤ ਨੂੰ ਹਟਾ ਰਹੀ ਹੈ। ਜਿਸ ਨਾਲ ਦੇਸ਼ ਵਿੱਚ ਪਹਿਲਾ ਤੋਂ ਹੀ 5,00,000 ਤੋਂ ਵੱਧ ਵਿਦਿਆਰਥੀ ਪ੍ਰਭਾਵਿਤ ਹੁੰਦੇ ਹਨ। ਸਰਕਾਰ ਵਲੋਂ ਕੀਤੇ ਗਏ ਇਸ ਐਲਾਨ ਨਾਲ ਵਿਦਿਆਰਥੀਆਂ ਨੂੰ ਪੂਰਾ ਕੰਮ ਕਰਨ ਦੀ ਖੁੱਲ੍ਹ ਮਿਲ ਜਾਵੇਗੀ।